Thu, 30 Jul 2026
Post Details

ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ, ਜਿੱਤਣ ਵਾਲੇ ਯੂਥ ਕਲੱਬ ਨੂੰ 25000/- ਰੁਪਏ ਨਕਦ ਇਨਾਮ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹਰ ਸਾਲ ਸਮਾਜ ਸੇਵਾ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਵਾਲੇ ਯੂਥ ਕਲੱਬ ਨੂੰ ਇਨਾਮ ਦਿੱਤਾ ਜਾਂਦਾ ਹੈ।

Comments

No comments yet.



Latest News

Number of Visitors - 186714