Wed, 17 Jun 2026
Post Details

ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ, 21 ਜੂਨ ਤੱਕ ਭਰੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ 

ਜਲੰਧਰ ਪੱਛਮੀ ਜਿਮਨੀ ਚੋਣਾਂ

ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ, 21 ਜੂਨ ਤੱਕ ਭਰੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ 

ਜਲੰਧਰ, 14 ਜੂਨ (ਵਿਕਰਾਂਤ ਮਦਾਨ): ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। 
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
ਡਿਪਟੀ ਕਮਿਸ਼ਰ ਨੇ ਇਹ ਵੀ ਦੱਸਿਆ ਕਿ 15 ਜੂਨ ਨੂੰ ਤੀਜਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕਰਕੇ ਦਾਖ਼ਲ ਕੀਤੇ ਜਾ ਸਕਦੇ ਹਨ। 16 ਜੂਨ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ ਅਤੇ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਇਸੇ ਤਰ੍ਹਾਂ 17 ਜੂਨ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਈਦ-ਉਲ-ਜ਼ੂਹਾ (ਬਕਰੀਦ) ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ।

Views: 94

Comments & Discussions

Be the first to comment on this article!



Latest News

Number of Visitors - 167429