Wed, 17 Jun 2026
Post Details

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੀ ਸਿਫਾਰਸ਼ ਕਰਨ ਲਈ ਅਕਾਲੀ ਦਲ ਵੱਲੋਂ ਤਿੰਨ ਮੈਂਬਰੀ ਕਮੇਟੀ ਗਠਿਤ

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੀ ਸਿਫਾਰਸ਼ ਕਰਨ ਲਈ ਅਕਾਲੀ ਦਲ ਵੱਲੋਂ ਤਿੰਨ ਮੈਂਬਰੀ ਕਮੇਟੀ ਗਠਿਤ


ਚੰਡੀਗੜ੍ਹ, 18 ਜੂਨ (ਵਿਕਰਾਂਤ ਮਦਾਨ) : : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਵਾਸਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਮੇਟੀ ਜ਼ਿਮਨੀ ਚੋਣ ਵਾਸਤੇ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਤੇ ਪ੍ਰਬੰਧ ਵੀ ਵੇਖੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਵਿਚ ਦਿੱਤੀ ਗਈ।

Views: 112

Comments & Discussions

Be the first to comment on this article!



Latest News

Number of Visitors - 167434