Thu, 18 Jun 2026
Post Details

ਆਸ਼ਾ ਵਰਕਰਾਂ ਦੀ ਯੁਨੀਅਨ ਨੇ ਕਰਤਾਰ ਵਿਖੇ ਮੁਖ ਮੰਤਰੀ ਭਗਬੰਤ ਮਾਨ ਦਾ ਪੁਤਲਾ ਫੁਕਿਆ।

*ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਜਲੰਧਰ ਵਲੋਂ ਕਰਤਾਰਪੁਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ*

ਕਰਤਾਰਪੁਰ,04 ਅਕਤੂਬਰ,2024 (ਸੋਨੂੰ ਬਾਈ) :  ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲਾ ਜਲੰਧਰ ਵਲੋਂ ਆਸਾਂ ਵਰਕਰ ਫੈਸਿਲੀਟੇਟਰ ਨਾਲ ਭਗਵੰਤ ਮਾਨ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅੱਜ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਨਾਲ ਜਲੰਧਰ ਜ਼ਿਮਨੀ ਚੋਣ ਦਰਮਿਆਨ ਮੀਟਿੰਗ ਕਰਕੇ ਵਰਕਰਾਂ ਦੀ ਸੇਵਾ ਮੁਕਤੀ ਉਮਰ ਹੱਦ 62 ਸਾਲ ਕਰਨ ,ਕੱਟੇ ਭੱਤੇ ਬਹਾਲ ਕਰਨ,ਫੈਸਿਲੀਟੇਟਰਾ ਦੇ ਮਾਣ ਭੱਤੇ ਵਿੱਚ ਵਾਧਾ ਕਰਨ,5 ਲੱਖ ਦਾ ਮੁਫ਼ਤ ਬੀਮਾ ਕਰਨ ਆਦਿ ਮੰਨਣ ਤੋਂ ਬਾਅਦ ਵੀ ਲਾਗੂ ਨਾ ਕਰਨ ਅਤੇ ਵਾਅਦਾ  ਖਿਲਾਫੀ ਕਰਨ ਦੇ ਵਿਰੋਧ ਵਜੋਂ ਕਸਬਾ ਕਰਤਾਰਪੁਰ ਵਿਖੇ ਜਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਕੌਰ ਦੀ ਅਗਵਾਈ ਹੇਠ  ਇਕੱਤਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੀ ਡੀ ਪੀ ਓ ਦਫਤਰ ਦੇ ਸਾਹਮਣੇ ਮੁਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਸਾਂ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ ਅਤੇ ਨਾ ਹੀ ਇਸ ਸਬੰਧੀ ਕੋਈ ਪੱਤਰ ਜਾਰੀ ਹੋਇਆ ਹੈ ਜਿਸ ਕਾਰਨ ਪੰਜਾਬ ਭਰ ਦੀਆਂ ਆਸਾਂ ਵਰਕਰਾਂ ਤੇ ਫੈਸਿਲੀਟੇਟਰਾਂ ਵਿੱਚ ਭਾਰੀ ਰੋਸ ਹੈ।ਉਹ ਕਿਹਾ ਕਿ ਪੰਜਾਬ ਦੀ ਇਹ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਜੁਮਲਾ ਦਿਖਾ ਕੇ ਰਾਜ ਸਤਾ ਤੇ ਕਾਬਜ ਹੋਣ ਤੋਂ ਬਾਅਦ ਝੂਠੇ ਲਾਰੇ ਲਗਾ ਕੇ ਟਾਈਮ ਪਾਸ ਕਰ ਰਹੀ ਹੈ ਜਿਸ ਤੋਂ ਹਰ ਵਰਗ ਦੁਖੀ ਹੈ । ਉਹਨਾਂ ਨੇ ਐਲਾਨ ਕੀਤਾ ਕਿ  ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੰਜਾਬ ਭਰ ਦੀਆਂ ਆਸਾਂ ਵਰਕਰਾਂ  ਜ਼ਿਮਨੀ ਚੋਣਾ ਦੌਰਾਨ ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ ਸੂਬਾਈ ਰੈਲੀਆ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕਰਨਗੀਆਂ।

ਮੰਗਾਂ ਨਾਂ ਮਨਣ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਵੱਡੀ ਰੈਲੀ ਦੀ ਦਿੱਤੀ ਚਤਾਬਨੀ 

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ 28 ਅਕਤੂਬਰ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਵਿੱਚ ਜਲੰਧਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਵੱਡੀ ਲਾਮਬੰਦੀ ਕਰਕੇ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੌਕੇ ਡੀ ਐਮ ਐਫ ਜ਼ਿਲਾ ਜਲੰਧਰ ਦੇ ਪ੍ਰਧਾਨ ਹਰਿੰਦਰ ਦੁਸਾਂਝ, ਜਥੇਬੰਦੀ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ,ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ, ਬਲਾਕ ਪ੍ਰਧਾਨ ਮਨਜੀਤ ਕੌਰ, ਇੰਦਰਜੀਤ ਕੌਰ,ਮਨਦੀਪ ਕੁਮਾਰੀ

ਨੇ ਸੰਬੋਧਨ ਕੀਤਾ।

Views: 201

Comments & Discussions

Be the first to comment on this article!



Latest News

Number of Visitors - 167565