BREAKING : असम में वायुसेना स्टेशन पर बड़ा हादसा, लैंडिंग के वक्त क्रैश हुआ सैन्य विमान
ਸਰਦਾਰ ਗੁਰਨਾਮ ਸਿੰਘ ਵਿਰਕ, ਸੂਬਾ ਪ੍ਰਧਾਨ ਅਤੇ ਸਰਦਾਰ ਤਰਸੇਮ ਸਿੰਘ ਭੱਠਲ, ਸੂਬਾ ਜਨਰਲ ਸਕੱਤਰ ਜੀਆਂ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਵੇਗੀ।
ਜਲੰਧਰ ਅੱਜ ਮਿਤੀ 25 ਮਈ (ਸੋਨੂੰ) : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਮਿਤੀ 01-06-2025 ਦਿਨ ਐਤਵਾਰ ਨੂੰ ਸਰਦਾਰ ਗੁਰਨਾਮ ਸਿੰਘ ਵਿਰਕ, ਸੂਬਾ ਪ੍ਰਧਾਨ ਅਤੇ ਸਰਦਾਰ ਤਰਸੇਮ ਸਿੰਘ ਭੱਠਲ, ਸੂਬਾ ਜਨਰਲ ਸਕੱਤਰ ਜੀਆਂ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਵੇਗੀ। ਯੂਨੀਅਨ ਦੇ ਮੁੱਖ ਸਲਾਹਕਾਰ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕੇ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ, ਜਿਵੇਂ ਪੁਰਾਣੀ ਪੈਨਸ਼ਨ ਬਹਾਲ ਕਰਾਉਣਾ, ਪੰਜਾਬ ਦੇ ਪੇ ਸਕੇਲ ਲੈਣਾ, ਸੋਧਿਆ ਪੇ ਕਮਿਸ਼ਨ ਲੈਣਾ, 13% ਡੀ.ਏ. ਦੀਆਂ ਕਿਸ਼ਤਾਂ ਲੈਣਾ, ਪੇ ਕਮਿਸ਼ਨ ਅਤੇ ਡੀ.ਏ. ਬਕਾਇਆ ਲੈਣਾ, ਏ.ਸੀ.ਪੀ. ਲਾਗੂ ਕਰਾਉਣਾ ਆਦਿ ਹੋਰ ਹੱਕੀ ਮੰਗਾਂ ਦੀ ਪੂਰਤੀ ਕਾਫ਼ੀ ਸਮੇਂ ਤੋਂ ਨਹੀਂ ਕੀਤੀ ਜਾ ਰਹੀ, ਜਿਸ ਦੇ ਰੋਸ ਵਜੋਂ ਇਸ ਮੀਟਿੰਗ ਵਿੱਚ ਲੁਧਿਆਣਾ ਜਿਮਨੀ ਚੋਣ ਦੇ ਮੱਦੇਨਜ਼ਰ ਦਿੱਤੇ ਜਾਣ ਵਾਲੇ ਐਕਸ਼ਨ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਸੂਬਾ ਆਗੂ ਅਤੇ ਜਿਲ੍ਹਿਆਂ ਦੇ ਜਿਲ੍ਹਾ ਆਗੂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।
Comments & Discussions
Be the first to comment on this article!