28 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਦਿੱਤਾ ਜਾਵੇਗਾ ਡਿਪਟੀ ਕਮਿਸ਼ਨਰ ਮੰਗ ਪੱਤਰ ।
ਜਲੰਧਰ 26 ਜੂਨ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੀ ਗਈ ਧੱਕੇ ਸ਼ਾਹੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਕਾਲੀ ਦਲ ਜਲੰਧਰ ਵਲੋਂ ਰੋਸ ਪ੍ਰਗਟ ਕਰਨ ਲਈ 28 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਦਫ਼ਤਰ ਮਾਣਯੋਗ ਡਿਪਟੀ ਕਮਿਸ਼ਨਰ ਦੇ ਬਾਹਰ ਇਕੱਤਰ ਹੋ ਕੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ ਉਪਰੰਤ ਮਾਣਯੋਗ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਸੌਂਪਿਆ ਜਾਵੇਗਾ।ਸਾਰੇ ਆਗੂ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ ਜੀ।
Comments & Discussions
Be the first to comment on this article!