Fri, 31 Jul 2026
G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜੰਮੂ-ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁੱਠਭੇੜ

ਜੰਮੂ-ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਪੁੰਛ ਦੇ ਸੂਰਨਕੋਟ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ।  

ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਪੁੰਛ ਇਲਾਕੇ 'ਚ ਸਾਂਝੇ ਆਪਰੇਸ਼ਨ 'ਚ ਚਾਰ ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ। ਦੱਸ ਦੇਈਏ ਕਿ ਸੁਰੱਖਿਆ ਬਲਾਂ ਵਿਚਕਾਰ ਬੀਤੀ ਰਾਤ ਵੀ ਮੁੱਠਭੇੜ 11:30 ਵਜੇ ਹੋਈ, ਜਿਸ ਤੋਂ ਬਾਅਦ ਨਿਗਰਾਨੀ ਉਪਕਰਣਾਂ ਵਾਲੇ ਡਰੋਨ ਤਾਇਨਾਤ ਕੀਤੇ ਗਏ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਭਾਰੀ ਗੋਲੀਬਾਰੀ ਦੇ ਨਾਲ ਅੱਜ ਸਵੇਰੇ ਮੁੱਠਭੇੜ ਮੁੜ ਸ਼ੁਰੂ ਹੋਈ।

ਇਸ ਦੌਰਾਨ ਭਾਰਤੀ ਫੌਜ ਦੇ ਵਿਸ਼ੇਸ਼ ਬਲ, ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਹੋਰ ਬਲਾਂ ਦੇ ਨਾਲ ਇਸ ਮੁਹਿੰਮ ਦਾ ਹਿੱਸਾ ਸਨ। ਇਸ ਆਪਰੇਸ਼ਨ 'ਚ ਫੌਜ ਨੇ ਅੱਤਵਾਦੀਆਂ ਨੂੰ ਮਾਰ ਦਿੱਤਾ। ਦੱਸ ਦੇਈਏ ਕਿ ਮਾਰੇ ਗਏ ਅੱਤਵਾਦੀ ਜ਼ਿਆਦਾਤਰ ਵਿਦੇਸ਼ੀ ਅੱਤਵਾਦੀ ਹਨ ਅਤੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।

Comments

No comments yet.



Latest News

Number of Visitors - 188467