Thu, 30 Jul 2026
Post Details

ਮੋਗਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਉੱਪਰ ਅਣਪਛਾਤੇ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ ਸਾਰੀ ਘਟਨਾ ਸੀਸੀਟੀਵੀ ਵਿੱਚ ਹੋਈ ਕੈਦ ਦੇਖੋ ਵੀਡੀਓ

ਮੋਗਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਉੱਪਰ ਅਣਪਛਾਤੇ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ 

ਸਾਰੀ ਘਟਨਾ ਸੀਸੀਟੀਵੀ ਵਿੱਚ ਹੋਈ ਕੈਦ

ਦੇਖੋ ਵੀਡੀਓ 


ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਜੋ ਕਿ ਬੈਂਕ ਦੇ ਨਾਲ ਮਕਾਨ ਦੇ ਵਿੱਚ ਕਿਰਾਏ ਤੇ ਰਹਿ ਰਿਹਾ ਹੈ ਤਿੰਨ ਤੋਂ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਉੱਪਰ ਚਾਣਲੇਵਾ ਹਮਲਾ ਕੀਤਾ ਜਿਸ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਹੋਈ ਕੈਦ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ 

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਤੇਜ ਸਿੰਘ ਨੇ ਕਿਹਾ ਕਿ ਸਾਨੂੰ ਪ੍ਰਿੰਸ ਰਾਜ ਵੱਲੋਂ ਸ਼ਿਕਾਇਤ ਆਈ ਹੈ ਕਿ ਉਹ ਦੋਧਰ ਸ਼ਰਕੀ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਵਿੱਚ ਮੈਨੇਜਰ ਲੱਗਿਆ ਹੋਇਆ ਹੈ ਅਤੇ ਪਿੰਡ ਵਿੱਚ ਹੀ ਕਿਰਾਏ ਦੇ ਮਕਾਨ ਵਿੱਚ ਇਕੱਲਾ ਰਹਿੰਦਾ ਹੈ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਆ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਜਾਨ ਤੋ ਮਾਰਨ ਦੀ ਕੋਸ਼ਿਸ਼ ਕੀਤੀ ਪੁਲਿਸ ਵੱਲੋਂ ਪ੍ਰਿੰਸ ਰਾਜ ਦੇ ਬਿਆਨਾਂ ਦੇ ਉੱਪਰ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Comments

No comments yet.



Latest News

Number of Visitors - 186791