Sun, 14 Jun 2026
Post Details

ਮਾਨਸੂਨ ਦੌਰਾਨ ਪੂਰੇ ਉੱਤਰ ਭਾਰਤ 'ਚ ਭਾਰੀ ਮੀਂਹ ਕਾਰਣ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ

ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੌਰਾਨ ਪੂਰੇ ਉੱਤਰ ਭਾਰਤ 'ਚ ਭਾਰੀ ਮੀਂਹ ਕਾਰਣ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। 

ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਜ਼ਾਰਾਂ ਸੰਸਥਾਵਾਂ ਅਤੇ ਸਰਕਾਰ ਕੰਮ ਕਰ ਰਹੀ ਹੈ। ਇਸ ਕੰਮ ਵਿੱਚ ਜਲੰਧਰ ਦੀ ਸਮਾਜਕ ਸੰਸਥਾ ਤੇਰਾ ਤੇਰਾ ਹੱਟੀ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਕਰ ਰਹੀ ਹੈ। 

 ਹੁਣ ਪੰਜਾਬ ਵਿਚ ਦੇਖਿਆ ਜਾ ਰਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਫੀ ਰਾਹਤ ਸਮੱਗਰੀ ਪਹੁੰਚ ਗਈ ਹੈ। ਇਸ ਤੋਂ ਬਾਅਦ ਤੇਰਾ ਤੇਰੀ ਹੱਟੀ ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇ।

ਇਸ ਸਬੰਧ ਵਿੱਚ  ਸ਼ੁੱਕਰਵਾਰ ਨੂੰ ਤੇਰਾ ਤੇਰਾ ਹੱਟੀ ਦੇ ਮੈਂਬਰਾਂ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਪਰਮਜੀਤ ਸਿੰਘ ਰੰਗਪੁਰੀ, ਅਮਰਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਊਨਾ ਵਿੱਚ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਹਤ ਸਮੱਗਰੀ ਵੰਡਣ ਬਾਰੇ ਗੱਲਬਾਤ ਕੀਤੀ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫਿਰ ਵੀ, ਜੇਕਰ ਤੁਸੀਂ ਸੇਵਾ ਕਰਨੀ ਚਾਹੁੰਦੇ ਹੋ, ਤਾਂ ਤੁਸੀਂ ਰਾਹਤ ਸਮੱਗਰੀ ਮੰਡੀ ਤੇ ਕੁੱਲੂ-ਮਨਾਲੀ ਤੱਕ ਪਹੁੰਚਾ ਸਕਦੇ ਹੋ ਜਿੱਥੇ ਜ਼ਿਆਦਾ ਪ੍ਰਭਾਵਤ ਲੋਕ ਹਨ।

ਇਸ ਮੀਟਿੰਗ ਤੋਂ ਬਾਅਦ ਤੇਰਾ ਤੇਰਾ ਹੱਟੀ ਦੇ ਸੇਵਾਦਾਰ ਗੁਰਦੀਪ ਸਿੰਘ ਕਾਰਵਾਂ ਅਤੇ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਅਸੀਂ ਫੈਸਲਾ ਕੀਤਾ ਹੈ ਕਿ ਉਨ੍ਹਾਂ ਦੀ ਸੰਸਥਾ ਮੰਡੀ ਅਤੇ ਕੁੱਲੂ-ਮਨਾਲੀ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਏਗੀ।

Views: 21

Comments & Discussions

Be the first to comment on this article!



Latest News

Number of Visitors - 166579