Thu, 30 Jul 2026
Post Details

ਵਿਦਿਆਰਥੀਆਂ ਉਤੇ ਜਾਨਲੇਵਾ ਹਮਲਾ

ਲੁਧਿਆਣਾ- ਜ਼ਿਲੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ 2 ਵਿਦਿਆਰਥੀਆਂ ਉਤੇ ਜਾਨਲੇਵਾ ਹਮਲਾ ਹੋਣ ਬਾਰੇ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਰੰਜਿਸ਼ ਨੂੰ ਲੈ ਕੇ ਕੁਝ ਬਦਮਾਸ਼ਾਂ ਨੇ ਸੱਗੂ ਚੌਕ ਇਲਾਕੇ ਵਿਚ ਦੋ ਵਿਦਿਆਰਥੀਆਂ 'ਤੇ ਹਮਲਾ ਕਰ ਦਿੱਤਾ। 

ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਇਕ ਨੌਜਵਾਨ ਦੀ ਗਰਦਨ 'ਤੇ ਚਾਕੂ ਮਾਰਿਆ, ਜਦਕਿ ਦੂਜੇ ਦਾ ਹੱਥ ਬੁਰੀ ਤਰ੍ਹਾਂ ਨਾਲ ਕੱਟਿਆ ਗਿਆ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇੱਥੇ ਇੱਕ ਜ਼ਖਮੀ ਨੂੰ 40 ਦੇ ਕਰੀਬ ਟਾਂਕੇ ਲੱਗੇ ਹਨ ਜਦਕਿ ਦੂਜੇ ਨੂੰ 15 ਟਾਂਕੇ ਲੱਗੇ ਹਨ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਲਵਕੁਸ਼ ਨੇ ਦੱਸਿਆ ਕਿ ਉਹ ਬੈਂਕ 'ਚ ਕੰਮ ਕਰਦਾ ਹੈ। ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ। ਉਨ੍ਹਾਂ ਨੇ ਕਈ ਵਾਰ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। 20 ਜੁਲਾਈ ਨੂੰ ਉਸ ਦਾ ਭਰਾ ਅਨੂ ਜੋ 7ਵੀਂ ਜਮਾਤ ਦਾ ਵਿਦਿਆਰਥੀ ਹੈ, ਆਪਣੇ ਦੋਸਤਾਂ ਨਾਲ ਧਾਰਮਿਕ ਅਸਥਾਨ 'ਤੇ ਜਾ ਰਿਹਾ ਸੀ।

ਰਸਤੇ ਵਿੱਚ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਫਿਰ ਉਨਾਂ ਨੇ ਪੁੱਛਿਆ ਕਿ ਲਵਕੁਸ਼ ਦਾ ਭਰਾ ਕੌਣ ਹੈ? ਜਦੋਂ ਅਨੂ ਨੇ ਦੱਸਿਆ ਤਾਂ ਉਸ ਉਤੇ ਦਾਤ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਉਸ ਦੀ ਗਰਦਨ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜਦੋਂ ਦੋਸਤ ਸ਼ੁਭਮ ਉਸ ਨੂੰ ਬਚਾਉਣ ਆਇਆ ਤਾਂ ਉਸ 'ਤੇ ਵੀ ਹਮਲਾ ਕਰ ਦਿੱਤਾ ਗਿਆ। ਉਸ ਦਾ ਹੱਥ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Comments

No comments yet.



Latest News

Number of Visitors - 186648