Thu, 04 Jun 2026
Post Details

ਕਨੇਡਾ ਤੋਂ ਪੰਜਾਬੀ ਨੋਂਜਵਾਨਾਂ ਦੀ ਮੋਤਾਂ ਦੀਆਂ ਆ ਰਹਿਆਂ ਲਗਾਤਾਰ ਖ਼ਬਰਾਂ ।

ਜਲੰਧਰ-  ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਇਸੇ ਤਰਾਂ ਮੰਦਭਾਗੀ ਖਬਰ ਮਿਲੀ ਹੈ, ਜਿਥੇ ਸ਼ੱਕੀ ਹਾਲਾਤਾਂ 'ਚ ਪੰਜਾਬ ਦੇ 2 ਨੌਜਵਾਨਾਂ ਦੀ ਵਿਦੇਸ਼ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਪਿੰਡ ਨੰਗਲ ਫੀਦਾਂ ਆਦਮਪੁਰ ਦਾ ਰਹਿਣ ਵਾਲਾ ਸੀ। ਖਬਰ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਭੁਪਿੰਦਰ ਸਿੰਘ  ਕਰੀਬ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ।


ਉਸ ਨੂੰ ਫ਼ੋਨ 'ਤੇ ਖ਼ਬਰ ਮਿਲੀ ਕਿ ਭੁਪਿੰਦਰ ਘਰੋਂ ਆਪਣੀ ਕਾਰ 'ਚ ਸਾਮਾਨ ਲੈਣ ਗਿਆ ਸੀ ਅਤੇ ਹੁਣ ਨਾ ਤਾਂ ਘਰ ਵਾਪਸ ਆਇਆ ਹੈ ਅਤੇ ਨਾ ਹੀ ਫ਼ੋਨ ਚੁੱਕ ਰਿਹਾ ਹੈ | ਜਦੋਂ ਇਸ ਦੀ ਸੂਚਨਾ ਕੈਨੇਡੀਅਨ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਭੁਪਿੰਦਰ ਦੀ ਕਾਰ ਸੜਕ ਕਿਨਾਰੇ ਤੋਂ ਬਰਾਮਦ ਕੀਤੀ, ਜਿਸ ਵਿੱਚ ਭੁਪਿੰਦਰ ਬੇਹੋਸ਼ ਪਿਆ ਸੀ। ਜਦੋਂ ਉਸ ਨੇ ਕਾਰ ਖੋਲ੍ਹੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਭੁਪਿੰਦਰ ਆਪਣੇ ਪਿੱਛੇ ਪਤਨੀ ਅਤੇ ਬੇਟੀ ਛੱਡ ਗਿਆ ਹੈ।

ਬਠਿੰਡੇ ਦੇ ਨੌਜਵਾਨ ਦੀ ਮੌਤ

ਇਸੇ ਤਰਾਂ ਇਕ ਹੋਰ ਮਾਮਲੇ ਵਿਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਦਾ ਗਗਨਦੀਪ ਸਿੰਘ (22) ਪਿਛਲੇ ਸਾਲ 8 ਅਗਸਤ ਨੂੰ ਪੜ੍ਹਾਈ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ। ਉਹ ਕੈਨੇਡਾ ਵਿੱਚ ਆਪਣੇ ਮਾਮਾ ਤਾਰਾ ਸਿੰਘ ਨਾਲ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸ ਨੂੰ ਘਬਰਾਹਟ ਮਹਿਸੂਸ ਹੋਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਠੀਕ ਹੋਣ ਤੋਂ ਬਾਅਦ ਘਰ ਲਿਆਂਦਾ ਗਿਆ ਪਰ ਦੋ ਦਿਨ ਪਹਿਲਾਂ ਉਹ ਘਰ ਵਿਚ ਆਪਣੇ ਰਿਸ਼ਤੇਦਾਰ ਨਾਲ ਖੇਡ ਰਿਹਾ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।


ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਕੈਨੇਡੀਅਨ ਪੁਲਸ ਵੱਲੋਂ ਲੋੜੀਂਦੀ ਕਾਰਵਾਈ ਕਰਨ ਤੋਂ ਬਾਅਦ ਕਰੀਬ 7 ਦਿਨਾਂ ਵਿੱਚ ਉਸ ਦੀ ਲਾਸ਼ ਭਾਰਤ ਪੁੱਜਣ ਦੀ ਉਮੀਦ ਹੈ ਪਰ ਪਰਿਵਾਰ ਨੇ ਮੁੱਖ ਮੰਤਰੀ ਪੰਜਾਬ ਅਤੇ ਕੈਨੇਡਾ ਸਥਿਤ ਭਾਰਤੀ ਦੂਤਾਵਾਸ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।


ਫ਼ਿਰੋਜ਼ਪੁਰ: ਫ਼ਿਰੋਜ਼ਪੁਰ 'ਚ ਚੜ੍ਹਦੀ ਸਵੇਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇਥੇ ਪਿੰਡ ਹਾਸਮ ਜੂਮਣੀ ਵਾਲਾ ਪੰਪ ਕੋਲ ਇਕ ਤੇਜ਼ ਰਫ਼ਤਾਰ ਕੈਂਟਰ ਨੇ ਸਕੂਲੀ ਬੱਸ ਨੂੰ ਟੱਕਰ ਮਾਰ ਦਿਤੀ। ਵੈਨ ਵਿਚ 35-40 ਬੱਚੇ ਸਵਾਰ ਸਨ।

ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਭਾਰਤ ਭੇਜਿਆ ਜਾ ਰਿਹਾ ਨਸ਼ਾ- ਪਾਕਿਸਤਾਨ

ਟੱਕਰ ਹੋਣ ਨਾਲ ਬੱਚਿਆਂ ਦੇ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਰਾਹਤ ਦੀ ਗੱਲ ਹੈ ਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਬੱਸ ਸਵੇਰੇ ਘਰਾਂ ਤੋਂ ਬੱਚਿਆਂ ਨੂੰ ਲਿਆ ਕੇ ਸਕੂਲ ਲੈ ਕੇ ਰਹੀ ਸੀ ਕਿ ਰਸਤੇ ਵਿਚ ਇਕ ਤੇਜ਼ ਰਫ਼ਤਾਰ ਕੈਂਟਰ ਨੇ  ਸਕੂਲੀ ਬੱਸ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਕੈਂਟਰ ਤੇ ਬੱਸ ਨੁਕਸਾਨੇ ਗਏ ਹਨ।

Views: 51

Comments & Discussions

Be the first to comment on this article!



Latest News

Number of Visitors - 164673