3 जुलाई से शुरू होगी श्री अमरनाथ यात्रा, सुरक्षा एजेंसियां हाई अलर्ट पर, तैयारियों की समीक्षा तेज
ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਲਿਆ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ।
ਆਦਮਪੁਰ/ਜਲੰਧਰ, 13 ਅਪ੍ਰੈਲ (ਸੋਨੂੰ) : ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਤੇ ਅਵਾਜਾਈ ਦੇ ਨਾਲ-ਨਾਲ ਵਾਹਨਾਂ ਦੀ ਪਾਰਕਿੰਗ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹੁਮ-ਹੁਮਾ ਕੇ ਪਹੁੰਚਕੇ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰਨ।
------------------------
Comments & Discussions
Be the first to comment on this article!