Thu, 30 Jul 2026
Post Details

ਆਸ਼ਾ ਰਾਣੀ ਸਮਰਾਏ ਨੇ ਮਾਵਾਂ_ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ,,,

ਜਲੰਧਰ 15 ਮਾਰਚ:(ਸੋਨੂੰ) : ਜਲੰਧਰ ਸਿਟੀ ਗਰੁੱਪ ਆਫ ਇੰਸਟੀਟਿਊਸ਼ਨਸ ਸ਼ਾਹਪੁਰ, ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਵਿਖੇ ਵਲੰਟੀਅਰ ਮਿਲਣੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਰ ਆਸ਼ਾ ਰਾਣੀ ਸਮਰਾਏ, ਕੋਆਰਡੀਨੇਟਰ ਵਿਧਾਨ ਸਭਾ ਪੱਛਮੀ ਜਲੰਧਰ (ਮਹਿਲਾ ਵਿੰਗ) ਨੇ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਉਪਰੰਤ ਉਨਾਂ ਨੂੰ "ਮਾਵਾਂ ਧੀਆਂ ਸਤਿਕਾਰ ਯੋਜਨਾ" ਦੀ ਖਾਸ ਤੌਰ ਤੇ ਅਤੇ ਹੋਰ ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ,ਉਨਾਂ ਦੀ ਵਧਾਈ ਦਿੱਤੀ ਅਤੇ ਆਉਣ ਵਾਲੀਆਂ ਚੋਣਾਂ ਦੀ ਸ਼ੁਭਕਾਮਨਾਮਾ ਦਿੱਤੀਆਂ ਅਤੇ ਇਸ ਪ੍ਰੋਗਰਾਮ ਵਿੱਚ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ  ਪ੍ਰਭਾਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸਮਾਗਮ ਦੌਰਾਨ ਉਨ੍ਹਾਂ ਨੇ ਸਾਰੇ ਹੀ ਆਏ ਹੋਏ ਵਲੰਟੀਅਰਾਂ ਨਾਲ਼ ਵਿਚਾਰ-ਚਰਚਾ ਕੀਤੀ ਅਤੇ ਇਮਾਨਦਾਰੀ ਤੇ ਮਿਹਨਤ ਨਾਲ਼ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਵਿੱਚ ਪੂਰਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

Comments

No comments yet.



Latest News

Number of Visitors - 186657