Thu, 30 Jul 2026
Post Details

ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਜਲੰਧਰ (ਜੀ ਐਸ ਕਾਹਲੋਂ)

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਵੱਲੋਂ ਇੰਨ-ਸੀਟੂ ਸੀ ਆਰ ਐਮ ਸਕੀਮ ਅਧੀਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਜਗਰਾਲ, ਬਲਾਕ ਜਲੰਧਰ ਪੂਰਬੀ ਵਿਖੇ ਇੱਕ ਰੋਜਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਿਸ ਵਿੱਚ ਖੇਤੀਬਾੜੀ ਵਿਭਾਗ ਦੇ ਵਿਸਥਾਰ ਅਫਸਰ ਡਾਕਟਰ ਸੋਨੂ ਅਤੇ ਖੇਤੀਬਾੜੀ ਇੰਸਪੈਕਟਰ ਮਨੀਸ਼ ਕੁਮਾਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨਾ ਸਾੜਨ ਸਬੰਧੀ ਜਾਗਰੂਕ ਕਰਦੇ ਹੋਏ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਕਿਸਾਨਾਂ ਨੂੰ ਅਗਾਂਹ ਵਧੂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਇਸ ਸਮੇਂ ਸਰਪੰਚ ਪਿੰਡ ਜਗਰਾਲ ਭੁਪਿੰਦਰ ਸਿੰਘ, ਨੰਬਰਦਾਰ ਤਰਲੋਕ ਸਿੰਘ, ਮੈਂਬਰ ਪੰਚਾਇਤ ਵੱਸਣ ਸਿੰਘ, ਬਲਰਾਜ ਸਿੰਘ, ਸੁਬੇਗ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ,ਹਰਬੰਸ ਸਿੰਘ, ਗੁਰਨਾਮ ਸਿੰਘ ਸਮੇਤ ਲਗਭਗ 30 ਕਿਸਾਨਾਂ ਨੇ ਕੈਂਪ ਦਾ ਲਾਭ ਲਿਆ। 

ਫੋਟੋ-ਪਿੰਡ ਜਗਰਾਲ ਵਿਖੇ ਕਿਸਾਨ ਸਿਖਲਾਈ ਕੈਂਪ ਸਮੇਂ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਡਾਕਟਰ ਸੋਨੂ ਖੇਤੀਬਾੜੀ ਵਿਸਥਾਰ ਅਫਸਰ ਅਤੇ ਮਨੀਸ਼ ਕੁਮਾਰ ਖੇਤੀਬਾੜੀ ਇੰਸਪੈਕਟਰ।

Comments

No comments yet.



Latest News

Number of Visitors - 186590