ਨਾਗਰਾ ਫਾਟਕ ਤੋਂ ਰਤਨ ਨਗਰ ਦੇ ਰਸਤੇ ਤੇ ਲਾਈਟਾਂ ਦੋ ਮਹੀਨੇ ਤੋਂ ਖਰਾਬ ਹੋਈਆਂ ਹਨ : ਰਣਜੀਤ ਕੌਰ ਰਾਣੋ
ਪਲੇਸਮੈਂਟ ਕੈਂਪ ’ਚ ਰੋਜ਼ਗਾਰ ਲਈ 28 ਉਮੀਦਵਾਰ ਸ਼ਾਰਟਲਿਸਟ
ਜਲੰਧਰ, 29 ਅਗਸਤ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ 28 ਉਮੀਦਵਾਰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ. ਅਤੇ ਭਾਰਤੀ ਏਅਰਟੈੱਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 34 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 28 ਉਮੀਦਵਾਰ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਜਾਂ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।





Comments
No comments yet.