Thu, 30 Jul 2026
Post Details

ਸ. ਦਰਸ਼ਨ ਸਿੰਘ ਟਾਹਲੀ ਜਲੰਧਰ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਐਡਵੋਕੇਟ ਅਮਰੀਕ ਸਿੰਘ ਸੈਣੀ ਵਾਈਸ ਚੇਅਰਮੈਨ  ਚੁਣੇ ਗਏ|

ਜਲੰਧਰ ਅੱਜ ਮਿਤੀ 16 ਮਈ (ਸੋਨੂੰ) : ਜ਼ਿਲ੍ਹਾ ਪਰਿਸ਼ਦ ਜਲੰਧਰ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ 14 ਮਈ 2026 ਨੂੰ ਡਿਪਟੀ ਕਮਿਸ਼ਨਰ ਜਲੰਧਰ ਦੀ ਰਹਿਨੁਮਾਈ ਹੇਠ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸਰਦਾਰ ਦਰਸ਼ਨ ਸਿੰਘ ਟਾਹਲੀ ਨੂੰ ਜ਼ਿਲ੍ਹਾ ਪਰਿਸ਼ਦ ਜਲੰਧਰ ਦਾ ਚੇਅਰਮੈਨ ਅਤੇ ਐਡਵੋਕੇਟ ਅਮਰੀਕ ਸਿੰਘ ਸੈਣੀ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।

ਗੌਰਤਲਬ ਹੈ ਕਿ ਐਡਵੋਕੇਟ ਅਮਰੀਕ ਸਿੰਘ ਸੈਣੀ ਨੇ ਦਸੰਬਰ 2025 ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਜਲੰਧਰ ਦੇ ਚੋਲੰਗ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਉੱਥੇ ਹੀ ਸਰਦਾਰ ਦਰਸ਼ਨ ਸਿੰਘ ਟਾਹਲੀ ਪਹਿਲਾਂ ਵਿਧਾਨ ਸਭਾ ਹਲਕਾ ਨਕੋਦਰ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ ਸਨ।

ਐਡਵੋਕੇਟ ਅਮਰੀਕ ਸਿੰਘ ਸੈਣੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ।

ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਸਾਰੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਅਤੇ ਬਲਾਕ ਸਮਿਤੀਆਂ ਦੇ ਚੇਅਰਮੈਨਾਂ ਵੱਲੋਂ ਵੋਟਿੰਗ ਕੀਤੀ ਜਾਂਦੀ ਹੈ। ਯਾਦ ਰਹੇ ਕਿ ਜ਼ਿਲ੍ਹਾ ਜਲੰਧਰ ਵਿੱਚ ਜ਼ਿਲ੍ਹਾ ਪਰਿਸ਼ਦ ਦੀਆਂ 10 ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਸਨ, ਜਦਕਿ ਕਾਂਗਰਸ ਦੇ 7, ਬੀਐਸਪੀ ਦੇ 3 ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ 1 ਮੈਂਬਰ ਜਿੱਤਿਆ ਸੀ।

ਇਸ ਤੋਂ ਇਲਾਵਾ ਬਲਾਕ ਸਮਿਤੀਆਂ ਦੇ ਚੇਅਰਮੈਨਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋੜੀਂਦਾ ਬਹੁਮਤ ਪ੍ਰਾਪਤ ਸੀ, ਜਿਸ ਕਾਰਨ ਇਹ ਚੋਣ ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਮੁਕੰਮਲ ਹੋਈ।

Comments

No comments yet.



Latest News

Number of Visitors - 186659