Thu, 30 Jul 2026
Post Details

ਜਲੰਧਰ ਵਿਕਾਸ ਅਥਾਰਟੀ ਨੇ 9 ਨਾਜਾਇਜ਼ ਉਸਾਰੀਆਂ ਢਾਹੀਆਂ

ਜਲੰਧਰ ਵਿਕਾਸ ਅਥਾਰਟੀ ਨੇ 9 ਨਾਜਾਇਜ਼ ਉਸਾਰੀਆਂ ਢਾਹੀਆਂ

ਮੁੱਖ ਪ੍ਰਸ਼ਾਸਕ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ’ਚ ਜਾਇਦਾਦ ਨਾ ਖ਼ਰੀਦਣ ਦੀ ਅਪੀਲ

ਪੰਜਾਬੀ ਜਾਗਰਣ ਪ੍ਤੀਨਧੀ, ਜਲੰਧਰ-ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੀ ਟੀਮ ਵੱਲੋਂ ਸ਼ੁੱਕਰਵਾਰ ਸਵੇਰੇ 9 ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ।

ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਪਿੰਡ ਫੋਲੜੀਵਾਲ, ਧਨਾਲ ਕਲਾਂ, ਲਾਂਬੜਾ ਅਤੇ 66 ਫੁੱਟੀ ਰੋਡ ਦੇ ਆਲੇ-ਦੁਆਲੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਇਹ ਮੁਹਿੰਮ ਚਲਾਈ ਗਈ।

ਜੇ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਉਸਾਰੀਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜੇ.ਡੀ.ਏ. ਵੱਲੋਂ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਣ-ਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖ਼ਰੀਦਣ ਦੀ ਅਪੀਲ ਵੀ ਕੀਤੀ।

ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜੇ.ਡੀ.ਏ. ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੀ ਅਜਿਹੀ ਕਿਸੇ ਵੀ ਕਲੋਨੀ ਜਾਂ ਇਮਾਰਤ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Comments

No comments yet.



Latest News

Number of Visitors - 186908