Sat, 13 Jun 2026
Post Details

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼

ਮੇਲੇ ਦੌਰਾਨ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ

ਜਲੰਧਰ, 23 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ 28 ਸਤੰਬਰ ਨੂੰ ਲੱਗਣ ਵਾਲੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਸਬੰਧੀ ਸਮੁੱਚੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। 
ਅੱਜ ਇਥੇ ਮੰਦਿਰ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਜਾਵੇ ਤਾਂ ਜੋ ਮੇਲੇ ਦੌਰਾਨ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਮੰਦਿਰ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਲਈ ਬਾਕਾਇਦਾ ਡਸਟਬਿਨ ਰੱਖੇ ਜਾਣ ਅਤੇ ਕੂੜਾ ਚੁੱਕਣ ਲਈ ਕਰਮਚਾਰੀ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ। 
ਇਸ ਦੌਰਾਨ ਉਨ੍ਹਾਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਢੁੱਕਵੇਂ ਪ੍ਰਬੰਧ ਕਰਨ, ਆਰਜ਼ੀ ਪਖਾਨਿਆਂ ਦੀ ਸਥਾਪਨਾ, ਸਟ੍ਰੀਟ ਲਾਈਟਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਮੰਤਰੀ ਨੇ ਮੇਲੇ ਦੌਰਾਨ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।  
ਇਸ ਦੌਰਾਨ ਕੈਬਨਿਟ ਮੰਤਰੀ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਵੀ ਟੇਕਿਆ।

Views: 18

Comments & Discussions

Be the first to comment on this article!



Latest News

Number of Visitors - 166525